Home / ਤਾਜਾ ਜਾਣਕਾਰੀ / ਵਾਹਨ ਮਾਲਕਾਂ ਨੂੰ ਵੱਡਾ ਝਟਕਾ ਸਰਕਾਰ ਨੇ ਅੱਧੀ ਰਾਤ ਨੂੰ ਹੀ ਕਰਤਾ ਇਹ ਐਲਾਨ – ਦੇਖੋ ਵੱਡੀ ਖਬਰ

ਵਾਹਨ ਮਾਲਕਾਂ ਨੂੰ ਵੱਡਾ ਝਟਕਾ ਸਰਕਾਰ ਨੇ ਅੱਧੀ ਰਾਤ ਨੂੰ ਹੀ ਕਰਤਾ ਇਹ ਐਲਾਨ – ਦੇਖੋ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਵਾਹਨ ਰੱਖਣ ਵਾਲਿਆਂ ਲਈ ਆ ਰਹੀ ਹੈ ਜਿਹਨਾਂ ਨੂੰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਦੇਸ਼ ਭਰ ‘ਚ ਲਾਗੂ ਲਾਕਡਾਊਨ ਨਾਲ ਵਪਾਰਿਕ ਗਤੀਵਿਧੀਆਂ ਤਕਰੀਬਨ ਬੰਦ ਹੋ ਗਈਆਂ ਹਨ। ਇਸ ਦੌਰਾਨ ਮਾਲੀਆ ਦਾ ਨੁਕਸਾਨ ਸਹਿ ਰਹੀਆਂ ਰਾਜ ਸਰਕਾਰਾਂ ਆਰਥਿਕ ਮਜ਼ਬੂਤੀ ਨੂੰ ਬਣਾਏ ਰੱਖਣ ਦੀਆਂ ਕੋਸ਼ਿਸ਼ਾਂ ਕਰਨ ‘ਚ ਲੱਗੀਆਂ ਹਨ। ਇਸੇ ਦੌਰਾਨ ਕਈ ਪ੍ਰਦੇਸ਼ਾਂ ‘ਚ ਪੈਟਰੋਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ, ਹਰਿਆਣਾ ਤੇ ਦਿੱਲੀ ਸਰਕਾਰ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਪੈਟਰੋਲ ਡੀਜ਼ਲ ਦੀ ਕੀਮਤ ਵਧਾ ਦਿੱਤੀ ਹੈ। ਸਰਕਾਰ ਨੇ ਪੈਟਰੋਲ-ਡੀਜ਼ਲ ਦੀ ਕੀਮਤ ‘ਚ ਪ੍ਰਤੀ ਲੀਟਰ ਦੋ ਰੁਪਏ ਵਦਾ ਦਿੱਤੇ ਹਨ। ਵੈਲਿਊ ਐਡਿਡ ਟੈਕਸ (ਵੈਟ) ਦੀਆਂ ਦਰਾਂ ‘ਚ ਸੋਧ ਕਰਦੇ ਹੋਏ ਪੰਜਾਬ ਸਰਕਾਰ ਨੇ ਡੀਜ਼ਲ ‘ਤੇ ਟੈਕਸ 11.8 ਫੀਸਦੀ ਤੋਂ ਵਧਾ ਕੇ 15.15 ਫੀਸਦੀ ਕਰ ਦਿੱਤਾ ਹੈ।

ਉੱਥੇ ਪੈਟਰੋਲ ‘ਤੇ ਵੀ ਵੈਟ ਦੀ ਦਰ 20.11 ਤੋਂ ਵਧਾ ਕੇ 23.30 ਫੀਸਦੀ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਸੀ ਕਿ ਸਰਕਾਰ ਵੀਰਵਾਰ ਹੋਣ ਵਾਲੀ ਕੈਬਨਿਟ ਦੀ ਬੈਠਕ ‘ਚ ਇਸ ‘ਤੇ ਮੋਹਰ ਲਗਾਏਗੀ, ਪਰ ਸਰਕਾਰ ਨੇ ਮੰਗਲਵਾਰ ਰਾਤ 12 ਵਜੇ ਤੋਂ ਹੀ ਸੋਧੀਆਂ ਦਰਾਂ ਲਾਗੂ ਕਰਨ ਦਾ ਫੈਸਲਾ ਕਰ ਦਿੱਤਾ।

ਮੰਗਲਵਾਰ ਨੂੰ ਜਾਰੀ ਸੂਚਨਾ ਮੁਤਾਬਕ ਪੰਜਾਬ ‘ਚ ਅੱਧੀ ਰਾਤ ਤੋਂ ਨਵੀਆਂ ਕੀਮਤਾਂ ਐਲਾਨੀਆਂ ਗਈਆਂ, ਜਿਸ ਤੋਂ ਬਾਅਦ ਸੂਬੇ ‘ਚ ਪੈਟਰੋਲ ਅਤੇ ਡੀਜ਼ਲ ਦੋਵੇ 2 ਰੁਪਏ ਪ੍ਰਤੀ ਲੀਟਰ ਮਹਿੰਗੇ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੀ ਪੈਟਰੋਲੀਅਮ ਉਤਪਾਦਾਂ ‘ਤੇ ਵੈਟ ਵਧਾਉਣ ਦਾ ਫੈਸਲਾ ਕੀਤਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!