Home / ਤਾਜਾ ਜਾਣਕਾਰੀ / ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਵੱਡੀ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਪੰਜਾਬ ਦੀ ਅਕਾਲੀ ਸਿਆਸਤ ਵਿਚ ਉਸ ਸਮੇਂ ਵੱਡਾ ਭੂਚਾਲ ਆ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਕੌਮੀ ਅਤੇ ਸਿਰਕੱਢ ਆਗੂ ਨੇ ਬੀਤੇ ਦਿਨੀਂ ਪ੍ਰੈੱਸਵਾਰਤਾ ਦੌਰਾਨ ਅਕਾਲੀ ਦਲ ਬਾਦਲ ਛੱਡ ਕੇ ਸੁਖਦੇਵ ਸਿੰਘ ਢੀਂਡਸਾ ਦਾ ਸਾਥ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਬਹੁਤ ਜਲਦੀ ਪਟਿਆਲਾ ਜ਼ਿਲਾ ਵਿਚ ਹਲਕਾ ਵਾਰ ਮੀਟਿੰਗਾਂ ਕਰ ਕੇ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਢੀਂਡਸਾ ਦਾ ਸਾਥ ਦੇਣ ਦਾ ਐਲਾਨ ਕਰਨਗੇ। ਜ਼ਿਕਰਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਰਣਧੀਰ ਸਿੰਘ ਰੱਖੜਾ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਬਾਦਲ ਦੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਸਨ।

ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਰਣਧੀਰ ਸਿੰਘ ਰੱਖੜਾ ਸਾਬਕਾ ਚੇਅਰਮੈਨ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਅਤੇ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਿਹਾਤੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਆਪ ਹੁਦਰੀਆਂ ਕਾਰਵਾਈਆਂ ਤੋਂ ਨਾਰਾਜ਼ ਹੋ ਕੇ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿਚ ਉਨ੍ਹਾਂ ਦਾ ਸਾਥ ਦੇਣ ਦਾ ਐਲਾਨ ਕੀਤਾ।

ਰਣਧੀਰ ਸਿੰਘ ਰੱਖੜਾ ਨੇ ਕਿਹਾ ਕਿ ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਪੰਜਾਬ ਅਤੇ ਪੰਥ ਵਿਰੋਧੀ ਕਾਰਵਾਈਆਂ ਤੋਂ ਤੰਗ ਆ ਕੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀਆ ਅਸੂਲਾਂ ਨਾਲ ਚੱਲਦੀਆਂ ਹਨ ਨਾ ਕਿ ਤਾਨਾਸ਼ਾਹੀ ਰਵੱਈਏ ਨਾਲ। ਉਪਰੋਕਤ ਆਗੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਪਰਿਵਾਰਿਕ ਲਾਲਸਾ ਦੇ ਭਾਰੂ ਹੋਣ ਕਰਕੇ ਅਕਾਲੀ ਦਲ ਨੂੰ ਵਾਰ-ਵਾਰ ਨਮੋਸ਼ੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ, ਇਹ ਸਮਝ ਚੁੱਕੇ ਹਨ ਕਿ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਫੇਲ੍ਹ ਹੋ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਹੋਰ ਵੀ ਨਿਘਾਰ ਵੱਲ ਜਾ ਰਿਹਾ ਹੈ।

ਸੁਖਬੀਰ ਸਿੰਘ ਬਾਦਲ ਹੁਣ ਘਬਰਾਹਟ ਵਿਚ ਆ ਕੇ ਆਪਣਾ ਸੰਤੁਲਨ ਖਰਾਬ ਕਰ ਚੁੱਕਾ ਹੈ।ਅਸੀਂ ਮਹਿਸੂਸ ਕਰਦੇ ਹਾਂ ਇਸ ਤਰ੍ਹਾਂ ਦੀ ਸੋਚ ਰੱਖਣ ਵਾਲੇ ਪ੍ਰਧਾਨ ਦੀ ਅਗਵਾਈ ਵਿਚ ਕੰਮ ਕਰ ਰਹੇ ਹਾਂ ਜਿਸ ਨੇ ਆਪਣੇ ਨਿੱਜੀ ਮੁਫ਼ਾਦ ਲਈ ਹਮੇਸ਼ਾ ਪੰਥ ਅਤੇ ਪੰਜਾਬ ਨਾਲ ਧੋਖਾ ਕੀਤਾ ਹੈ। ਸੁਖਬੀਰ ਸਿੰਘ ਬਾਦਲ ਪਾਰਟੀ ਦੀ ਅਗਵਾਈ ਕਰਨ ਤੋਂ ਅਸਮਰੱਥ ਨਜ਼ਰ ਆ ਰਹੇ ਹਨ। ਰਣਧੀਰ ਸਿੰਘ ਰੱਖੜਾ ਦਾ ਢੀਂਡਸਾ ਨੇ ਸਿਰੋਪਾ ਪਾ ਕੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਆਉਣ ਨਾਲ ਅੱਜ ਸਾਨੂੰ ਬਹੁਤ ਭਾਰੀ ਬਲ ਮਿਲਿਆ ਹੈ ਕਿਉਂਕਿ ਰਣਧੀਰ ਸਿੰਘ ਰੱਖੜਾ ਨੇ ਪੰਥ ਅਤੇ ਪੰਜਾਬ ਲਈ ਆਪਣੀ ਪੂਰੀ ਜ਼ਿੰਦਗੀ ਲਾ ਦਿੱਤੀ ਹੈ ਇਸ ਲਈ ਇਨ੍ਹਾਂ ਦੇ ਆਉਣ ਨਾਲ ਪੰਜਾਬ ਦੀ ਸਿਆਸਤ ਵਿਚ ਵੱਡੀ ਤਬਦੀਲੀ ਆਵੇਗੀ। ਇਨ੍ਹਾਂ ਤੋਂ ਇਲਾਵਾ ਦਵਿੰਦਰ ਸਿੰਘ ਸੋਢੀ ਸਿਆਸੀ ਸਲਾਹਕਾਰ ਸੁਖਦੇਵ ਸਿੰਘ ਢੀਂਡਸਾ ਅਤੇ ੳ ਐੱਸ ਡੀ ਜਸਵਿੰਦਰ ਸਿੰਘ ਵੀ ਇਸ ਮੌਕੇ ਹਾਜ਼ਰ ਸਨ।

error: Content is protected !!