ਕਰੋਨਾ ਵਾਇਰਸ ਕਰਕੇ ਪੰਜਾਬ ਚ ਲਗਾਈ ਇਸ ਤੇ ਪਾਬੰਦੀ
ਦੇਸ਼ ਵਿੱਚ ਕੁਝ ਕੁ ਥਾਵਾਂ ‘ਤੇ ਕਰੋਨਾ ਵਾਇਰਸ ਦੇ ਮਰੀਜ਼ ਸਾਹਮਣੇ ਆਉਣ ਮਗਰੋਂ ਪੰਜਾਬ ਵਿੱਚ ਵੀ ਦ ਹਿ ਸ਼ ਤ ਦਾ ਮਾਹੌਲ ਪੈਦਾ ਹੋ ਗਿਆ ਹੈ| ਪਟਿਆਲਾ ਸਮੇਤ ਸੂਬੇ ਦੇ ਕਈ ਹੋਰ ਸ਼ਹਿਰਾਂ ਵਿੱਚ ਭਾਵੇਂ ਅਜਿਹੇ 50 ਤੋਂ ਵੱਧ ਸ਼ੱਕੀ ਮਰੀਜ਼ ਤਾਂ ਸਾਹਮਣੇ ਆਏ ਹਨ ਪਰ ਮੈਡੀਕਲ ਜਾਂਚ ਮਗਰੋਂ ਹੁਣ ਤੱਕ ਸੂਬੇ ਦੇ ਕਿਸੇ ਵੀ ਵਿਅਕਤੀ ਦੇ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਦਾ ਮਾਮਲਾ ਸਾਹਮਣੇ ਨਹੀਂ ਆਇਆ ਪਰ ਫਿਰ ਵੀ ਸਿਹਤ ਵਿਭਾਗ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ| ਦੂਜੇ ਪਾਸੇ ਅੱਜ ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕਰਕੇ ਸੂਬੇ ਦੇ ਸਮੂਹ ਸਰਕਾਰੀ ਅਦਾਰਿਆਂ ਵਿੱਚ ਬਾਇਓਮੀਟਰਿਕ ਰਾਹੀਂ ਹਾਜ਼ਰੀ ਲਾਉਣ ‘ਤੇ ਪਾਬੰਧੀ ਲਾ ਦਿੱਤੀ ਹੈ|
ਇਸ ਸੰਬੰਧੀ ਸਰਕਾਰ ਦੇ ਆਮ ਪ੍ਰਬੰਧ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰ, ਵਿਤੀ ਕਮੀਸ਼ਨਰ, ਪ੍ਰਮੁੱਖ ਸਕੱਤਰ ਅਤੇ ਪ੍ਰਬੰਧਕੀ ਸਕੱਤਰਾਂ ਸਮੇਤ ਸਰਕਾਰ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤਾਂ ਜਾਰੀ ਕਰਕੇ ਬਾਇਓਮੀਟਰਿਕ ਮਸ਼ੀਨਾਂ ਨਾਲ ਹਾਜ਼ਰੀ ਲਵਾਉਣ ਦੀ ਪ੍ਰਕਿਰਿਆ ਤੁਰੰਤ ਰੋਕ ਦੇਣ ਲਈ ਆਖਿਆ ਅਤੇ ਪੁਰਾਣੀ ਪ੍ਰਥਾ ਤਹਿਤ ਹੀ ਅਧਿਕਾਰੀਆਂ ਤੇ ਮੁਲਾਜ਼ਮਾਂ ਆਦਿ ਦੀ ਹਾਜ਼ਰੀ ਲਵਾਉਣ ਦੀ ਤਾਕੀਦ ਕੀਤੀ ਹੈ|
ਪੱਤਰ ਵਿੱਚ ਦੱਸਿਆ ਗਿਆ ਕਿ ਅਜਿਹੀ ਕਾਰਵਾਈ ਕਰੋਨਾਵਾਇਰਸ ਦੇ ਬਚਾਅ ਲਈ ਜ਼ਰੂਰੀ ਹੈ| ਹੋਰ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਰੇਸਤਰਾਂ ਤੇ ਹੋਟਲਾਂ ਸਮੇਤ ਵਿਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਵੀ ਇਹਤਿਆਤ ਦੇ ਤੌਰ ‘ਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਹਨ|
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
