Home / ਤਾਜਾ ਜਾਣਕਾਰੀ / ਸੋਨੂੰ ਸੂਦ ਦੀ ਭੈਣ ਮਾਲਵਿਕਾ ਦੇ ਪੰਜਾਬ ਚ ਚੋਣਾਂ ਚ ਖੜਨ ਬਾਰੇ ਹੁਣ ਆ ਰਹੀ ਇਹ ਵੱਡੀ ਖਬਰ – ਸੁਣ ਸਭ ਰਹਿ ਗਏ ਹੈਰਾਨ

ਸੋਨੂੰ ਸੂਦ ਦੀ ਭੈਣ ਮਾਲਵਿਕਾ ਦੇ ਪੰਜਾਬ ਚ ਚੋਣਾਂ ਚ ਖੜਨ ਬਾਰੇ ਹੁਣ ਆ ਰਹੀ ਇਹ ਵੱਡੀ ਖਬਰ – ਸੁਣ ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ 

ਜਿਵੇਂ ਜਿਵੇਂ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ। ਉਸ ਨੂੰ ਵੇਖਦੇ ਹੋਏ ਸਭ ਸਿਆਸੀ ਪਾਰਟੀਆਂ ਵਿੱਚ ਹਲਚਲ ਵੀ ਤੇਜ਼ ਹੁੰਦੀ ਜਾ ਰਹੀ ਹੈ। ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਰਾਜਨੀਤਿਕ ਖੇਤਰ ਵਿਚ ਆਪਣੀ ਕਿਸਮਤ ਅਜਮਾਉਣ ਦਾ ਫੈਸਲਾ ਕਰ ਚੁੱਕੀਆਂ ਹਨ। ਉਥੇ ਹੀ ਕੁਝ ਅਜਿਹੀਆਂ ਸਖਸੀਅਤਾਂ ਨੂੰ ਲੈ ਕੇ ਅਜੇ ਵੀ ਉਲਝਣ ਬਣੀ ਹੋਈ ਹੈ, ਜਿਨ੍ਹਾਂ ਦੇ ਵੱਖ ਵੱਖ ਪਾਰਟੀਆਂ ਵਿਚ ਸ਼ਾਮਿਲ ਹੋਣ ਦੀ ਚਰਚਾ ਬੀਤੇ ਕਈ ਦਿਨਾਂ ਤੋਂ ਲੋਕਾਂ ਵਿਚ ਛਿੜੀ ਹੋਈ ਹੈ। ਜਿੱਥੇ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿੱਚ ਆਪਣੇ ਵਿਧਾਇਕਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ।

ਉਥੇ ਹੀ ਕੁਝ ਲੋਕਾਂ ਦੇ ਨਾਮ ਅਜੇ ਵੀ ਬੁਝਾਰਤ ਬਣੇ ਹੋਏ ਹਨ। ਹੁਣ ਸੋਨੂੰ ਸੂਦ ਦੀ ਭੈਣ ਮਾਲਵਿਕਾ ਦੇ ਪੰਜਾਬ ਵਿੱਚ ਚੋਣਾਂ ਚ ਖੜਨ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਫ਼ਿਲਮੀ ਅਦਾਕਾਰ ਸੋਨੂੰ ਸੂਦ ਦੇ ਰਾਜਨੀਤੀ ਵਿੱਚ ਆਉਣ ਦੀਆਂ ਅਫਵਾਹਾਂ ਫੈਲ ਰਹੀਆਂ ਸਨ। ਉੱਥੇ ਹੀ ਸੋਨੂੰ ਸੂਦ ਵੱਲੋਂ ਰਾਜਨੀਤੀ ਵਿਚ ਆਪਣੀ ਭੈਣ ਦੇ ਸ਼ਾਮਲ ਹੋਣ ਦਾ ਐਲਾਨ ਕੀਤੇ ਜਾਣ ਨਾਲ ਉਹਨਾ ਅਫਵਾਹਾਂ ਉਪਰ ਵਿਰਾਮ ਲੱਗ ਗਿਆ ਸੀ।

ਜਿੱਥੇ ਪਹਿਲਾਂ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਦੇ ਮੋਗੇ ਦੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਉਥੇ ਹੀ ਇਹ ਕਿਆਸਰਾਈਆਂ ਵੀ ਲਗਾਈਆਂ ਜਾ ਰਹੀਆਂ ਸਨ ਕਿ ਉਹ ਕਾਂਗਰਸ ਪਾਰਟੀ ਜਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ ਹੁਣ ਸਾਹਮਣੇ ਆਈਆਂ ਖਬਰਾਂ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਪਰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਬਣਾਈ ਗਈ ਨਵੀਂ ਪਾਰਟੀ ਪੰਜਾਬ ਲੋਕ ਪਾਰਟੀ ਵੱਲੋਂ ਉਹ ਮੋਗਾ ਤੋਂ ਚੋਣ ਲੜ ਸਕਦੇ ਹਨ।

ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵੱਲੋਂ ਸੀਟ ਦਿੱਤੇ ਜਾਣ ਵਾਸਤੇ ਸ਼ਰਤ ਰੱਖੀ ਗਈ ਹੈ ਕਿ ਇਸ ਵਾਸਤੇ ਪੰਜਾਬ ਵਿੱਚ ਉਨ੍ਹਾਂ ਦੀ ਪਾਰਟੀ ਲਈ ਸੋਨੂੰ ਸੂਦ ਨੂੰ ਪ੍ਰਚਾਰ ਕਰਨਾ ਪਵੇਗਾ। ਫਿਰ ਇਹ ਕੈਪਟਨ ਦੀ ਪਾਰਟੀ ਵੱਲੋਂ ਮੋਗਾ ਤੋਂ ਇਹ ਸੀਟ ਉਹਨਾਂ ਨੂੰ ਦਿੱਤੀ ਜਾਵੇਗੀ। ਇਸ ਚਰਚਾ ਦੇ ਦੌਰਾਨ ਮਾਲਵਿਕਾ ਸੂਦ ਅਤੇ ਫ਼ਿਲਮੀ ਅਦਾਕਾਰ ਸੋਨੂੰ ਸੂਦ ਵੱਲੋਂ ਇਸ ਉੱਪਰ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ ਉਹ ਕਿਸ ਪਾਰਟੀ ਚੋਣ ਲੜ ਰਹੇ ਹਨ।

error: Content is protected !!