Home / ਤਾਜਾ ਜਾਣਕਾਰੀ / ਸ੍ਰੀ ਦਰਬਾਰ ਸਾਹਿਬ ਵਾਪਰੀ ਘਟਨਾ ਦੇ ਮਾਮਲੇ ਚ ਸੋਧੇ ਗਏ ਦੋਸ਼ੀ ਦੇ ਬਾਰੇ ਚ ਆਈ ਇਹ ਵੱਡੀ ਤਾਜਾ ਖਬਰ

ਸ੍ਰੀ ਦਰਬਾਰ ਸਾਹਿਬ ਵਾਪਰੀ ਘਟਨਾ ਦੇ ਮਾਮਲੇ ਚ ਸੋਧੇ ਗਏ ਦੋਸ਼ੀ ਦੇ ਬਾਰੇ ਚ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੰਜਾਬ ਵਿਚ ਵਧ ਰਹੀਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਦੇ ਕਾਰਨ ਪੰਜਾਬ ਦੇ ਹਲਾਤਾਂ ਤੇ ਅਸਰ ਪੈ ਰਿਹਾ ਹੈ ਉਥੇ ਹੀ ਬੇਅਦਬੀ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦੋ ਦਿਨਾਂ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਜਿੱਥੇ ਪੰਜਾਬ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਥੇ ਹੀ ਇਨ੍ਹਾਂ ਮਾਮਲਿਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਵਿਚ ਕਈ ਤਰ੍ਹਾਂ ਦੇ ਖੁਲਾਸੇ ਹੋ ਰਹੇ ਹਨ। ਜਿੱਥੇ ਕੱਲ ਸ੍ਰੀ ਹਰਿਮੰਦਰ ਸਾਹਿਬ ਵਿਚ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੋਲ ਜਾ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਨੂੰ ਮੌਕੇ ਤੇ ਮੌਜੂਦ ਸੇਵਾਦਾਰਾਂ ਵੱਲੋਂ ਕਾਬੂ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਉਥੇ ਹੀ ਇੱਕ ਘਟਨਾ ਅੱਜ ਸਵੇਰੇ ਕਪੂਰਥਲਾ ਦੇ ਇੱਕ ਪਿੰਡ ਵਿੱਚ ਵੀ ਇਸ ਤਰ੍ਹਾਂ ਦੀ ਘਟਨਾ ਵਾਪਰੀ ਹੈ।

ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਮਾਮਲੇ ਚ ਦੋਸ਼ੀ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੱਲ ਸ੍ਰੀ ਹਰਿਮੰਦਰ ਸਾਹਿਬ ਵਿੱਚ ਵਾਪਰੀ ਇਸ ਮੰਦਭਾਗੀ ਘਟਨਾ ਦੇ ਦੋਸ਼ੀ ਨੂੰ ਗੁੱਸੇ ਵਿੱਚ ਆ ਲੋਕਾਂ ਵੱਲੋਂ ਮਾਰ ਦਿੱਤਾ ਗਿਆ। ਉਥੇ ਹੀ ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਵੀ ਪੰਜਾਬ ਵਿੱਚ ਵਾਪਰੀਆਂ ਇਹਨਾਂ ਦੋਹਾਂ ਘਟਨਾਵਾਂ ਉਪਰ ਸਖਤੀ ਨਾਲ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਗੰਭੀਰ ਨੋਟਿਸ ਲਿਆ ਗਿਆ ਹੈ। ਜਿੱਥੇ ਉਸ ਵਿਅਕਤੀ ਦੀ ਪਹਿਚਾਣ ਕਰਵਾਉਣ ਲਈ ਉਸ ਦੀ ਲਾਸ਼ ਨੂੰ ਮੋਰਚਰੀ ਵਿਚ ਰਖਵਾਇਆ ਗਿਆ ਸੀ।

ਉੱਥੇ ਹੀ ਉਸ ਵਿਅਕਤੀ ਦੀ ਅਜੇ ਤੱਕ ਕੋਈ ਵੀ ਪਛਾਣ ਸਾਹਮਣੇ ਨਹੀਂ ਆ ਸਕੀ। ਉਸ ਦੋਸ਼ੀ ਦੀਆਂ ਤਸਵੀਰਾਂ ਵੀ ਸੀਸੀਟੀਵੀ ਕੈਮਰਿਆਂ ਦੇ ਵਿੱਚੋ ਕੱਢੀਆਂ ਗਈਆਂ ਹਨ। ਜਿਸ ਸਦਕਾ ਉਸ ਦੀ ਪਹਿਚਾਣ ਹੋ ਸਕੇ। ਓਥੇ ਕਿ ਬਟਾਲਾ ਪੁਲਿਸ ਵੱਲੋਂ ਉਸ ਵਿਅਕਤੀ ਦੀ ਪਹਿਚਾਣ ਨੂੰ ਲੈ ਕੇ ਇਕ ਵੱਡਾ ਕਦਮ ਚੁੱਕਿਆ ਗਿਆ ਹੈ ਜਿਥੇ ਇਸ ਵਿਅਕਤੀ ਦੀ ਪਹਿਚਾਣ ਦੱਸਣ ਵਾਲ਼ੇ ਨੂੰ ਪੁਲਿਸ ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਵਾਸਤੇ ਪੁਲਿਸ ਵੱਲੋਂ ਇੱਕ ਨੰਬਰ 9780006140 ਵੀ ਜਾਰੀ ਕੀਤਾ ਗਿਆ ਹੈ।

ਇਸ ਵਿਅਕਤੀ ਦੀ ਪਹਿਚਾਣ ਬਾਰੇ ਜਾਣਕਾਰੀ ਇਸ ਨੰਬਰ ਤੇ ਦਿੱਤੀ ਜਾ ਸਕਦੀ ਹੈ। ਉਥੇ ਹੀ ਪੰਜਾਬ ਦੇ ਡੀਜੀਪੀ ਵੱਲੋਂ ਆਖਿਆ ਗਿਆ ਹੈ ਕਿ ਅਜਿਹੀਆਂ ਘਟਨਾਵਾਂ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਨੂੰ ਖਰਾਬ ਕਰਨ ਲਈ ਕਰਵਾਈਆਂ ਜਾ ਰਹੀਆਂ ਹਨ। ਅਜਿਹੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

error: Content is protected !!