Home / ਤਾਜਾ ਜਾਣਕਾਰੀ / ਹਵਾਈ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਆਈ ਵੱਡੀ ਖਬਰ – ਹੁਣ ਹੋ ਗਿਆ ਇਹ ਐਲਾਨ

ਹਵਾਈ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਆਈ ਵੱਡੀ ਖਬਰ – ਹੁਣ ਹੋ ਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿਚ ਬਹੁਤ ਸਾਰੀਆਂ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਭਾਰਤ ਵਿੱਚ ਜਿਥੇ ਪਿਛਲੇ ਸਾਲ ਮਾਰਚ ਵਿੱਚ ਉਡਾਨਾਂ ਨੂੰ ਬੰਦ ਕੀਤਾ ਗਿਆ ਸੀ ਉਥੇ ਹੀ ਕੁਝ ਖਾਸ ਸਮਝੌਤਿਆਂ ਤਹਿਤ ਅੰਤਰਰਾਸ਼ਟਰੀ ਉਡਾਨਾਂ ਨੂੰ ਆਉਣ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਉੱਥੇ ਹੀ ਘਰੇਲੂ ਉਡਾਨਾਂ ਨੂੰ ਕਰੋਨਾ ਕੇਸਾਂ ਵਿੱਚ ਕਮੀ ਨੂੰ ਦੇਖਦੇ ਹੋਏ ਸ਼ੁਰੂ ਕਰ ਦਿੱਤਾ ਗਿਆ ਸੀ। ਜਿਸ ਸਦਕਾ ਯਾਤਰੀਆਂ ਨੂੰ ਦੇਸ਼ ਅੰਦਰ ਆਉਣ ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਹਵਾਈ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਹਵਾਈ ਅੱਡੇ ਤੋਂ ਜਿੱਥੇ ਕਈ ਨਵੀਆਂ ਉਡਾਨਾਂ ਸ਼ੁਰੂ ਕੀਤੀਆਂ ਗਈਆਂ ਹਨ ਉਥੇ ਹੀ ਘਰੇਲੂ ਉਡਾਣਾਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ। ਜਿਨ੍ਹਾਂ ਨੂੰ ਕਰੋਨਾ ਦੇ ਵਧੇ ਕੇਸਾਂ ਦੇ ਕਾਰਨ ਬੰਦ ਕਰ ਦਿੱਤਾ ਗਿਆ ਸੀ। ਚੰਡੀਗੜ੍ਹ ਦੇ ਹਵਾਈ ਅੱਡੇ ਵੱਲੋਂ ਪੰਜ ਹੋਰ ਉਡਾਣਾਂ ਨੂੰ ਸ਼ੁਰੂ ਕੀਤੇ ਜਾਣ ਨਾਲ ਚੰਡੀਗੜ੍ਹ ਵਾਸੀਆਂ ਨੂੰ ਦੀਵਾਲੀ ਦੇ ਮੌਕੇ ਤੇ ਇਕ ਬਹੁਤ ਵੱਡਾ ਤੋਹਫਾ ਦਿੱਤਾ ਗਿਆ ਹੈ।

ਹੁਣ ਚੰਡੀਗੜ੍ਹ ਤੋਂ ਜਿੱਥੇ ਸਰਦੀਆਂ ਦੇ ਵਿਚ ਮੁੰਬਈ ,ਗੋਆ ਅਤੇ ਦਿੱਲੀ ਜਾਣ ਵਾਲੀਆਂ ਉਡਾਣਾਂ ਦੀ ਗਿਣਤੀ ਨੂੰ ਵਧਾਇਆ ਜਾਵੇਗਾ। ਉੱਥੇ ਹੀ ਚੰਡੀਗੜ੍ਹ ਤੋਂ ਮੁੰਬਈ ਅਤੇ ਰਾਤ ਨੂੰ ਮੁੰਬਈ ਤੋਂ ਚੰਡੀਗੜ੍ਹ ਦਾ ਸਫ਼ਰ ਕੀਤਾ ਜਾ ਸਕੇਗਾ। ਚੰਡੀਗੜ੍ਹ ਤੋਂ ਮੁੰਬਈ ਲਈ ਅੱਜ ਇੰਡੀਗੋ ਦੀ ਫਲਾਈਟ ਪਹੁੰਚੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਵਾਈ ਅੱਡੇ ਦੇ ਸੀ ਈ ਓ ਅਜੇ ਕੁਮਾਰ ਨੇ ਦੱਸਿਆ ਕਿ ਏਅਰ ਇੰਡੀਆ ਦੀਆਂ ਉਡਾਨਾ ਦਾ ਸ਼ਡਿਊਲ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ ਜੋ ਕਿ ਅਜੇ ਜਾਰੀ ਨਹੀਂ ਕੀਤਾ ਗਿਆ ਹੈ।

ਉੱਥੇ ਹੀ ਹੁਣ ਜੰਮੂ , ਪੁਣੇ ਪਟਨਾ ਲਈ ਵੀ ਨਵੀਆਂ ਉਡਾਨਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ, ਜੰਮੂ ਦੀ ਉਡਾਣ ਦਾ ਸ਼ਡਿਊਲ ਵੀ ਅਜੇ ਤੱਕ ਜਾਰੀ ਨਹੀਂ ਹੋ ਸਕਿਆ ਹੈ। ਚੰਡੀਗੜ੍ਹ ਦੇ ਹਵਾਈ ਅੱਡੇ ਵੱਲੋਂ ਜਿਥੇ ਪਹਿਲਾਂ ਹੀ ਲਗਭਗ 35 ਉਡਾਨਾਂ ਚਲ ਰਹੀਆਂ ਹਨ। ਉਥੇ ਹੀ 5 ਹੋਰ ਨਵੀਆਂ ਉਡਾਨਾਂ ਨੂੰ ਸਰਦੀਆ ਦੇ ਸ਼ਡਿਊਲ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

error: Content is protected !!