ਅਮਰੀਕਾ ਤੋਂ ਆਈ ਮਾੜੀ ਖਬਰ
ਦੱਖਣੀ ਕੈਲੀਫੋਰਨੀਆ ਵਿਚ ਦੁਪਹਿਰ ਜੰਗਲੀ ਝਾੜੀਆਂ ਵਿਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੀਬ 2 ਲੱਖ ਪਰਿਵਾਰਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਗ ਨੂੰ ਤੇਜ਼ੀ ਨਾਲ ਫੈਲਦਾ ਦੇਖ ਅਧਿਕਾਰੀਆਂ ਨੇ ਲੋਕਾਂ ਨੂੰ ਸੁਰੱਖਿਅਤ ਜਗ੍ਹਾ ‘ਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ।
ਇਕ ਸਮਾਚਾਰ ਏਜੰਸੀ ਦੀ ਖਬਰ ਮੁਤਾਬਕ 50 ਤੋਂ ਵੱਧ ਇੰਜਣ, 8 ਏਅਰ ਟੈਂਕ ਅਤੇ 3 ਬੁਲਡੋਜ਼ਰ ਵੱਲੋਂ ਸਮਰਥਿਤ 500 ਤੋਂ ਵੱਧ ਫਾਇਰਫਾਈਟਰਜ਼ ਅੱਗ ਬੁਝਾਉਣ ਦੇ ਕੰਮ ਵਿਚ ਤਾਇਨਾਤ ਕੀਤੇ ਗਏ ਹਨ। ਇਕ ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਲਾਸ ਏਂਜਲਸ ਸ਼ਹਿਰ ਦੇ 60 ਕਿਲੋਮੀਟਰ ਉੱਤਰ ਪੱਛਮ ਵਿਚ ਸਥਿਤ ਸਾਂਤਾ ਕਲੈਰਿਟਾ ਸ਼ਹਿਰ ਵਿਚ ਅਚਾਨਕ ‘ਟਿਕ ਫਾਇਰ’ ਨਾਮ ਦੀ ਅੱਗ ਲੱਗ ਗਈ। ਫਾਇਰਫਾਈਟਰਜ਼ ਨੇ ਖਬਰ ਦਿੱਤੀ ਕਿ ਅੱਗ ਸ਼ਹਿਰ ਸਾਂਤਾ ਕਲੈਰਿਟਾ ਸ਼ਹਿਰ ਵਿਚ ਲਾਸ ਏਂਜਲਸ ਤੋਂ 60 ਕਿਲੋਮੀਟਰ ਉੱਤਰ-ਪੱਛਮ ਵਿਚ ਹੈ ਅਤੇ ਇਹ ਨੇੜਲੇ ਰਿਹਾਇਸ਼ੀ ਇਲਾਕਿਆਂ ਕੈਨੀਅਨ ਕੰਟਰ ਵੱਲ ਵੱਧ ਰਹੀ ਹੈ। ਇੱਥੇ ਐਲਰਟ ਜਾਰੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਅੱਗ 20 ਮਿੰਟ ਦੇ ਅੰਦਰ 200 ਏਕੜ (0.8 ਵਰਗ ਕਿਲੋਮੀਟਰ) ਵਿਚ ਫੈਲ ਗਈ ਸੀ ਅਤੇ 3 ਵਜੇ ਤੱਕ 850 ਏਕੜ (3.4 ਵਰਗ ਕਿਲੋਮੀਟਰ) ਦਾ ਖੇਤਰ ਝੁਲਸ ਗਿਆ ਸੀ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
