Home / ਤਾਜਾ ਜਾਣਕਾਰੀ / ਹੁਣੇ ਹੁਣੇ ਅਮਰੀਕਾ ਤੋਂ ਪੰਜਾਬ ਲਈ ਆਈ ਇਹ ਅੱਤ ਮਾੜੀ ਖਬਰ ਛਾਇਆ ਸੋਗ

ਹੁਣੇ ਹੁਣੇ ਅਮਰੀਕਾ ਤੋਂ ਪੰਜਾਬ ਲਈ ਆਈ ਇਹ ਅੱਤ ਮਾੜੀ ਖਬਰ ਛਾਇਆ ਸੋਗ

ਪੰਜਾਬ ਲਈ ਆਈ ਇਹ ਅੱਤ ਮਾੜੀ ਖਬਰ

ਅਮਰੀਕਾ ਦੀ ਕੈਲੇਫੋਰਨੀਆਂ ਸਟੇਟ ‘ਚ ਹੋਏ ਹਾ ਦ ਸੇ ‘ਚ ਪਿੰਡ ਮਿਰਜਾਪੁਰ ਵਾਸੀ ਨੌਜਵਾਨ ਸ਼ਰਨਜੀਤ ਸਿੰਘ (21) ਪੁੱਤਰ ਜਸਵਿੰਦਰ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਕਤ ਸ਼ਰਨਜੀਤ ਸਿੰਘ ਜੋ ਕਿ ਮਾਪਿਆਂ ਦਾ ਇਕਲੌਤਾ ਪੁੱਤ ਸੀ। ਉਹ ਇਕ ਟਰਾਲੇ ‘ਤੇ ਸਾਮਾਨ ਲੈ ਕੇ ਮੈਕਸੀਕੋ ਜਾ ਰਹੇ ਸਨ ਤਾਂ ਅੱਗੇ ਜਾ ਰਹੇ ਟਰਾਲੇ ਨਾਲ ਉਨ੍ਹਾਂ ਦਾ ਟਰਾਲਾ ਲਗ ਗਿਆ। ਟਰਾਲੇ ਨੂੰ ਨਡਾਲਾ ਨਿਵਾਸੀ ਨੌਜਵਾਨ ਚਲਾ ਰਿਹਾ ਸੀ। ਜਦ ਕਿ ਸ਼ਰਨਜੀਤ ਸਿੰਘ ਦੂਸਰੀ ਸਾਈਡ ਸੁੱਤਾ ਹੋਇਆ ਸੀ। ਟਰਾਲਾ ਲਗਨ ਕਾਰਣ ਸ਼ਰਨਜੀਤ ਦੀ ਮੌਤ ਹੋ ਗਈ।

ਉਸਦੇ ਪਿਤਾ ਜਸਵਿੰਦਰ ਸਿੰਘ ਨੇ ਦੱਸਿਆ ਕਿ 4 ਸਾਲ ਪਹਿਲਾਂ ਉਨ੍ਹਾਂ ਦਾ ਇਹ ਹੋਣਹਾਰ ਪੁੱਤਰ ਅਮਰੀਕਾ ਗਿਆ ਸੀ ਤੇ ਇਸ ਵੇਲੇ ਕੈਲੇਫੋਰਨੀਆ ਸਟੇਟ ਦੇ ਸ਼ਹਿਰ ਵਿਕਸਟੀਲ ਵਿਚ ਹੋਰਨਾਂ ਨੌਜਵਾਨਾਂ ਨਾਲ ਰਹਿ ਰਿਹਾ ਸੀ। ਉਨ੍ਹਾਂ ਦਾ ਇਕੋ ਬੇਟਾ ਤੇ ਇਕ ਬੇਟੀ ਹੈ। ਦੋ ਕੁ ਮਹੀਨੇ ਬਾਅਦ ਉਸਨੇ ਆਪਣੀ ਭੈਣ ਦੇ ਵਿਆਹ ‘ਤੇ ਆਉਣਾ ਸੀ ਪਰ ਇਹ ਭਾਣਾ ਵਾਪਰ ਗਿਆ।

ਪਰਿਵਾਰ ਅਨੁਸਾਰ ਸ਼ਰਨਜੀਤ ਸਿੰਘ ਦੀ ਲੋਥ ਪੁਲਸ ਨੇ ਉਸਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤੀ ਹੈ। ਭਾਰਤ ਲਿਆਉਣ ਬਾਰੇ ਜਲਦ ਫੈਸਲਾ ਕੀਤਾ ਜਾਵੇਗਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ

error: Content is protected !!