ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਚੋਟੀ ਦੇ ਕਾਂਗਰਸੀ ਲੀਡਰ ਦੀ ਅੱਜ ਮੌਤ ਹੋ ਗਈ ਹੈ ਜਿਸ ਨਾਲ ਸਾਰੀ ਪਾਰਟੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮੌਤ ਦੀ ਖਬਰ ਸੁਣਕੇ ਕਾਂਗਰਸੀ ਪ੍ਰਧਾਨ ਰਾਹੁਲ ਗਾਧੀ ਵੀ ਮੌਕੇ ਤੇ ਪਹੁੰਚ ਗਏ ਹਨ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਅੱਜ ਸੋਮਵਾਰ ਸਵੇਰੇ ਦੇ-ਹਾਂ-ਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਤੇ ਪਿਛਲੇ ਤਿੰਨ ਦਿਨਾਂ ਤੋਂ ਦਿੱਲੀ ਦੇ AIIMS ਵਿਖੇ ਦਾਖ਼ਲ ਸਨ। ਸੀਨੀਅਰ ਸੁਰਜੇਵਾਲਾ ਦੇ ਦੇ ਹਾਂ ਤ ਦੀ ਖ਼ਬਰ ਸੁਣਦਿਆਂ ਹੀ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਤੁਰੰਤ AIIMS ਪੁੱਜੇ।
ਸ੍ਰੀ ਸ਼ਮਸ਼ੇਰ ਸਿੰਘ ਸੁਰਜੇਵਾਲਾ ਹਰਿਆਣਾ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਸਨ। ਉਹ 2005 ਤੋਂ ਲੈ ਕੇ 2009 ਤੱਕ ਕੈਥਲ ਦੇ ਵਿਧਾਇਕ ਵੀ ਰਹੇ ਸਨ। ਉਹ ਚਾਰ ਵਾਰ ਮੰਤਰੀ ਦੇ ਅਹੁਦੇ ਉੱਤੇ ਰਹੇ। ਉਹ ਕੁੱਲ ਹਿੰਦ ਕਿਸਾਨ ਖੇਤ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਵੀ ਸਨ ਤੇ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਸਨ।
ਸਾਲ 1957 ’ਚ ਵਕਾਲਤ ਦੀ ਪ੍ਰੈਕਟਿਸ ਸ਼ੁਰੂ ਕਰਨ ਵਾਲੇ ਸ਼ਮਸ਼ੇਰ ਸਿੰਘ ਸੁਰਜੇਵਾਲਾ ਸਾਂਝੇ ਪੰਜਾਬ ਵਿੱਚ ਸੰਗਰੂਰ ਜ਼ਿਲ੍ਹੇ ਦੇ ਸਹਿਕਾਰੀ ਬੈਂਕ ਦੇ ਐੱਮਡੀ ਬਣੇ ਸਨ ਤੇ ਫਿਰ ਸਿਆਸਤ ’ਚ ਆਏ ਸਨ। ਉਹ 1961 ’ਚ ਕੈਥਲ ਦੇ ਕਲਾਇਤ ’ਚ ਪੰਚਾਇਤ ਸੰਮਤੀ ਦੇ ਚੇਅਰਮੈਨ ਬਣੇ ਸਨ। ਸਾਲ 1964 ’ਚ ਉਹ ਦੋਬਾਰਾ ਇਸੇ ਸੰਮਤੀ ਦੇ ਚੇਅਰਮੈਨ ਬਣੇ ਸਨ।
ਸ਼ਮਸ਼ੇਰ ਸਿੰਘ ਹਰਿਆਣਾ ਬਣਨ ਤੋਂ ਬਾਅਦ ਸਾਲ 1967 ’ਚ ਹੋਈ ਪਹਿਲੀ ਚੋਣ ਵੇਲੇ ਪਹਿਲੀ ਵਾਰ ਵਿਧਾਇਕ ਬਣੇ ਸਨ। ਜੀਂਦ ਦੇ ਨਰਵਾਣਾ ਤੋਂ ਉਨ੍ਹਾਂ ਨੇ ਆਪਣਾ ਕਾਰਜ–ਖੇਤਰ ਅੱਗੇ ਵਧਾਇਆ। ਸਾਲ 2005 ਤੱਕ ਉਨ੍ਹਾਂ ਲਗਾਤਾਰ ਸਿਆਸਤ ਕੀਤੀ। ਸਾਲ 1977 ’ਚ ਜਦੋਂ ਜਨਤਾ ਪਾਰਟੀ ਦੀ ਲਹਿਰ ਸੀ; ਤਦ ਵੀ ਉਹ ਕਾਂਗਰਸ ਪਾਰਟੀ ਦੀ ਟਿਕਟ ਉੱਤੇ ਵਿਧਾਨ ਸਭਾ ਪੁੱਜੇ ਸਨ।
ਸ਼ਮਸ਼ੇਰ ਸਿੰਘ ਸੁਰਜੇਵਾਲਾ ਕੁੱਲ ਹਿੰਦ ਖੇਤ–ਮਜ਼ਦੂਰ ਕਾਂਗਰਸ ਦੇ ਕੌਮੀ ਪ੍ਰਧਾਨ ਵੀ ਰਹੇ। ਸਾਲ 2005 ਤੋਂ 2009 ਤੱਕ ਕਾਂਗਰਸ ਸਰਕਾਰ ਦੇ ਕਾਰਜਕਾਲ ’ਚ ਵੱਡੇ ਫ਼ੈਸਲੇ ਕਰਵਾਏ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕਿਸਾਨਾਂ ਦੀ ਖ਼ੁ-ਦ-ਕੁ-ਸ਼ੀ ਦੇ ਮੁੱਦੇ ਉੱਤੇ ਉਹ ਨਰਵਾਣਾ ਲੈ ਕੇ ਆਏ ਸਨ ਤੇ ਸੱਤਾ ’ਚ ਆਉਣ ਤੋਂ ਬਾਅਦ ਉਨ੍ਹਾਂ ਕਿਸਾਨਾਂ ਦੇ 74,000 ਕਰੋੜ ਰੁਪਏ ਦੇ ਕਰਜ਼ੇ ਮਾਫ਼ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
