ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਕੇ ਅਕਾਲੀ ਦਲ ਦੇ ਮਸ਼ਹੂਰ ਲੀਡਰ ਦੀ ਅਚਾਨਕ ਮੌਤ ਹੋ ਗਈ ਹੈ ਜਿਸ ਨਾਲ ਅਕਾਲੀ ਦਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ
ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਦੀ ਅਚਾਨਕ ਮੌਤ ਹੋ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਦੇ ਅਕਾਲ ਚਲਾਣੇ ‘ਤੇ ਡੂੰਗੇ ਦੁੱਖ ਦਾ ਇਜਹਾਰ ਕੀਤਾ ਹੈ। ਦੱਸਣਯੋਗ ਹੈ ਕਿ ਜਥੇਦਾਰ ਲੋਹੀਆਂ ਅੱਜ ਅਚਾਨਕ ਮੌਤ ਹੋ ਗਈ । ਭਾਈ ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜਥੇਦਾਰ ਲੋਹੀਆਂ ਨੂੰ ਇੱਕ ਸਾਊ ਧਾਰਮਿਕ ਆਗੂ ਸਨ। ਉਹ ਬੇਹੱਦ ਸਲੀਕੇ ਨਾਲ ਸਹਿਜ ਵਿਚ ਵਿਚਰਦਿਆਂ ਸ਼੍ਰੋਮਣੀ ਕਮੇਟੀ ਨੂੰ ਪ੍ਰਬੰਧਕੀ ਸੁਝਾਅ ਦਿੰਦੇ ਰਹੇ।
ਉਨ੍ਹਾਂ ਆਪਣੇ ਹਲਕੇ ਅੰਦਰ ਧਾਰਮਿਕ ਕਾਰਜਾਂ ਨੂੰ ਹਮੇਸ਼ਾ ਪੰਥਕ ਜਜਬੇ ਨਾਲ ਪਹਿਲ ਦੇ ਆਧਾਰ ‘ਤੇ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਪੰਥਕ ਆਗੂ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਪੰਥਕ ਹਲਕਿਆਂ ਵਿਚ ਵੀ ਵੱਡਾ ਘਾ ਟਾ ਪਿਆ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਥੇਦਾਰ ਲੋਹੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਡਾ. ਰੂਪ ਸਿੰਘ ਨੇ ਕਿਹਾ ਕਿ ਜਥੇਦਾਰ ਲੋਹੀਆਂ ਜਿਹੇ ਦਰਵੇਸ਼ ਆਗੂ ਤੋਂ ਕੌਮ ਦਾ ਵਾਝਿਆਂ ਹੋਣਾ ਇਕ ਗਹਿਰਾ ਸਦਮਾ ਹੈ। ਉਨ੍ਹਾਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ। ਓਧਰ ਜਥੇਦਾਰ ਲੋਹੀਆਂ ਦੇ ਚਲਾਣੇ ਕਾਰਨ ਸ਼੍ਰੋਮਣੀ ਕਮੇਟੀ ਦੇ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਦਫਤਰ ਵੀ ਸ਼ੋਕ ਵਜੋਂ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਕਰ ਦਿੱਤੇ ਗਏ।
