ਹੁਣੇ ਆਈ ਤਾਜਾ ਵੱਡੀ ਖਬਰ
ਚੰਡੀਗੜ੍ਹ— ਬੀਤੇ ਕੁਝ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਕਾਫੀ ਚਰਚਾ ਬਟੋਰ ਰਹੀਆਂ ਸਨ ਪਰ ਹਾਲ ਹੀ ‘ਚ ਸਿੱਧੂ ਨੇ ਇਨ੍ਹਾਂ ਸਾਰੀਆਂ ਖ਼ਬਰਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਦਰਅਸਲ ਹਾਲ ਹੀ ‘ਚ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈ ਕਮਾਂਡ ਸੋਨੀਆ ਗਾਂਧੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਕਈ ਸਿਆਸੀ ਮਾਇਨੇ ਨਿਕਲ ਕੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕਈ ਅੰਦਾਜੇ ਲਗਾਏ ਜਾ ਰਹੇ ਹਨ ਕਿ ਇਸ ਮੁਲਾਕਾਤ ਨਾਲ ਸਿੱਧੂ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਨ੍ਹਾਂ ਦਾ ‘ਆਪ’ ‘ਚ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ। ਇਸ ਮੁਲਾਕਾਤ ਨੇ ਇਹ ਵੀ ਸਿੱਧ ਕਰ ਦਿੱਤਾ ਹੈ ਕਿ ਸਿੱਧੂ ਹਾਲੇ ਵੀ ਹਾਈ ਕਮਾਂਡ ਦੇ ਨਜ਼ਦੀਕ ਹਨ।
ਦੱਸਣਯੋਗ ਹੈ ਕਿ ਬੀਤੇ ਦਿਨੀਂ ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਸੀ, ਜੋ ਹਰ ਪਾਸੇ ਚਰਚਾ ਦਾ ਵਿਸ਼ਾ ਬਣਿਆ ਰਿਹਾ। ਦਰਅਸਲ ਦਿੱਲੀ ਵਿਧਾਨ ਸਭਾ ਚੋਣਾਂ ਜਿੱਤ ਮਗਰੋਂ ਪੰਜਾਬ ਦੇ ਇਕਲੌਤੇ ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਰਾਹੀਂ ਪੱਤਰਕਾਰਾਂ ਨਾਲ ਖਾਸ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੀ ਖਾਸ ਤਾਰੀਫ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਧੂ ਇਕ ਇਮਾਨਦਾਰ ਇਨਸਾਨ ਹਨ ਤੇ ਉਹ ਚਾਹੁੰਦੇ ਹਨ ਸਿੱਧੂ ‘ਆਪ’ ‘ਚ ਸ਼ਾਮਲ ਹੋਣ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਗਟ ਸਿੰਘ ਨੂੰ ਵੀ ਪਾਰਟੀ ‘ਚ ਵੈਲਕਮ ਕਿਹਾ।
ਭਗਵੰਤ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਦਿੱਲੀ ‘ਚ ਜਿੱਤ ਤੋਂ ਬਾਅਦ ਸਿਆਸੀ ਹਲਕਿਆਂ ‘ਚ ਇਹ ਚਰਚਾ ਜ਼ੋਰ ਫੜ੍ਹ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਅਗਲੀਆਂ ਚੋਣਾਂ ‘ਚ ਸੀ.ਐੱਮ ਦਾ ਚਿਹਰਾ ਬਣ ਸਕਦੇ ਹਨ। ਦੂਜੇ ਪਾਸੇ ਇਹ ਵੀ ਚਰਚਾ ਹੈ ਕਿ ਆਪ ਦੀ ਨਜ਼ਰ ਵੀ ਸਿੱਧੂ ‘ਤੇ ਹੈ। ਪਿਛਲੀਆਂ ਚੋਣਾਂ ‘ਚ ਵੀ ਕਿਸੇ ਦੇ ਮੁੱਖ ਮੰਤਰੀ ਦਾ ਚਿਹਰਾ ਨਾ ਹੋਣ ਕਰਕੇ ਆਪ ਨੂੰ ਕਾਫੀ ਨੁ ਕ ਸਾ ਨ ਚੁੱਕਣਾ ਪਿਆ ਸੀ। ਇਹ ਗਲਤੀ ਆਪ ਮੁੜ ਦੁਹਰਾਉਣਾ ਨਹੀਂ ਚਾਵੇਗੀ। ਇਸ ਲਈ ਇਹ ਸੰਭਾਵਨਾ ਵੀ ਸੀ ਕਿ ‘ਆਪ’ ਸਿੱਧੂ ਨੂੰ ਮੁੱਖ ਮੰਤਰੀ ਦੇ ਤੌਰ ‘ਤੇ ਪੇਸ਼ ਕਰ ਸਕਦੀ ਹੈ ਪਰ ਸਿੱਧੂ ਦੀ ਇਕ ਮੁਲਾਕਾਤ ਨੇ ਇਨ੍ਹਾਂ ਸਾਰੀਆਂ ਖ਼ਬਰਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਸਿੱਧੂ ਦੇ ਆਪ ‘ਚ ਸ਼ਾਮਲ ਨਾ ਹੋਣ ਦਾ ਦੂਜਾ ਵੱਡਾ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਕੇਜਰੀਵਾਲ ਨਾਲ ਤਾਰ ਨਹੀਂ ਜੁੜ ਰਹੇ। ਪਿਛਲੀ ਵਾਰ ਵੀ ਉਸ ਦੇ ਤਾਰ ਕੇਜਰੀਵਾਰ ਨਾਲ ਨਹੀਂ ਜੁੜੇ ਸਨ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਕਾਂਗਰਸ ‘ਚ ਹੀ ਰਹਿਣਾ ਸਹੀ ਸਮਝਿਆ।
