Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਇਕ ਹੋਰ ਮਰੀਜ ਮਿਲਿਆ ਪੌਜੇਟਿਵ – ਸੁਖ ਰੱਖੀਂ ਮਾਲਕ

ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਇਕ ਹੋਰ ਮਰੀਜ ਮਿਲਿਆ ਪੌਜੇਟਿਵ – ਸੁਖ ਰੱਖੀਂ ਮਾਲਕ

ਹੁਣੇ ਆਈ ਤਾਜਾ ਵੱਡੀ ਖਬਰ

ਜਲੰਧਰ ਪੁੱਜਿਆ ਕੋਰੋਨਾ ਵਾਇਸ, 70 ਸਾਲਾ ਔਰਤ ਦਾ ਟੈਸਟ ਪਾਜ਼ੇਟਿਵ: ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਵਿਸ਼ਵ ਭਰ ਦੇ ਕਈ ਦੇਸ਼ਣ ‘ਚ ਫੈਲ ਚੁੱਕੇ ਕੋਰੋਨਾ ਵਾਇਰਸ ਦੀ ਇਕ ਔਰਤ ਨੂੰ ਆਪਣੇ ਚਪੇਟ ‘ਚ ਲੈ ਲਿਆ ਹੈ। ਨਿਜ਼ਾਮਤ ਨਗਰ ਦੀ ਰਹਿਣ ਵਾਲੀ 70 ਸਾਲਾਂ ਔਰਤ ਨੂੰ ਲੁਧਿਆਣਾ ਦੇ ਸੀ. ਐੱਮ. ਸੀ. ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੀ ਪੁਸ਼ਟੀ ਨੋਡਲ ਅਫਸਰ ਡਾ. ਟੀ. ਪੀ. ਸਿੰਘ ਨੇ ਕੀਤੀ ਹੈ। ਸੂਤਰਾਂ ਅਨੁਸਾਰ ਪੁਲਸ ਨੇ ਇਸ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ। ਇੱਥੇ ਇਹ ਵੀ ਦੱਸ ਦਈਏ ਕਿ ਹੁਣ ਤੱਕ ਪੰਜਾਬ ‘ਚ 32 ਕੇਸ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਆ ਗਏ ਹਨ, ਜਿਨ੍ਹਾਂ ‘ਚੋਂ 1 ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਨ੍ਹਾਂ ‘ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 18, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 5, ਹੁਸ਼ਿਆਰਪੁਰ ਦੇ 3, ਜਲੰਧਰ ਦੇ 4, ਲੁਧਿਆਣਾ 1 ਅਤੇ ਅੰਮ੍ਰਿਤਸਰ ਦਾ 1 ਮਾਮਲਾ ਸਾਹਮਣੇ ਆਇਆ ਹੈ। ਪੰਜਾਬ ‘ਚ ਹੁਣ ਤੱਕ ਸ਼ੱਕੀ 251 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ।

error: Content is protected !!