ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਮੋਹਾਲੀ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਚਿੰਤਾ ਦੀ ਲਹਿਰ ਦੌੜ ਗਈ ਹੈ। ਅਤੇ ਹਰ ਕੋਈ ਅਰਦਾਸਾਂ ਕਰ ਰਿਹਾ ਹੈ ਕੇ ਅਜਿਹਾ ਨਾ ਹੋਵੇ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਚੰਡੀਗੜ੍ਹ–ਮੋਹਾਲੀ–ਪੰਚਕੂਲਾ ਭਾਵ ਟ੍ਰਾਇ–ਸਿਟੀ ’ਚ ਕੋਰੋਨਾ ਵਾਇਰਸ ਦਾ ਪਹਿਲਾ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ; ਜਿਸ ਨੂੰ ਪੀਜੀਆਈ (PGI) ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮਰੀਜ਼ ਇੱਕ ਹਫ਼ਤਾ ਪਹਿਲਾਂ ਹੀ ਚੀਨ ਤੋਂ ਮੁਹਾਲੀ ਪਰਤਿਆ ਸੀ।ਕੱਲ੍ਹ ਸੋਮਵਾਰ ਨੂੰ ਉਸ ਨੂੰ ਸਿਰ ਦਰਦ ਤੇ ਹੋਰ ਸ਼ਿਕਾਇਤਾਂ ਕਾਰਨ ਪੀਜੀਆਈ–ਚੰਡੀਗੜ੍ਹ ਭੇਜ ਦਿੱਤਾ ਗਿਆ। ਉੱਥੇ ਹੁਣ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਮੋਹਾਲੀ ਦੇ ਹਵਾਈ ਅੱਡੇ ਉੱਤੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਦੀ ਮੈਡੀਕਲ ਜਾਂਚ ਉੱਥੇ ਹਵਾਈ ਅੱਡੇ ’ਤੇ ਹੀ ਕਰਨ ਦੇ ਹੁਕਮ ਦਿੱਤੇ ਹਨ।
ਪੀੜਤ ਵਿਅਕਤੀ ਨੂੰ ਸਿਰ–ਦਰਦ ਤੇ ਸਾਹ ਲੈਣ ਵਿੱਚ ਔਖ ਜਿਹੀ ਪਰੇਸ਼ਾਨੀ ਸੀ; ਜਿਸ ਕਾਰਨ ਉਸ ਨੁੰ ਪੀਜੀਆਈ–ਚੰਡੀਗੜ੍ਹ ਰੈਫ਼ਰ ਕੀਤਾ ਗਿਆ। ਉੱਥੇ ਉਸ ਦੀ ਇੱਕ ਖ਼ਾਸ ਵਾਰਡ ’ਚ ਜਾਂਚ ਚੱਲ ਰਹੀ ਹੈ। ਉਂਝ ਮਰੀਜ਼ ਦੀ ਹਾਲਤ ਠੀਕ ਹੈ ਤੇ ਉਸ ਨੂੰ ਵੈਂਟੀਲੇਟਰ ’ਤੇ ਵੀ ਨਹੀਂ ਰੱਖਿਆ ਗਿਆ।
ਮੋਹਾਲੀ ਦੇ ਇਸ ਮਰੀਜ਼ ਦੇ ਹੁਣ PGI ਚੰਡੀਗੜ੍ਹ ’ਚ ਕਈ ਤਰ੍ਹਾਂ ਦੇ ਟੈਸਟ ਚੱਲ ਰਹੇ ਹਨ। ਮੁਢਲੇ ਟੈਸਟਾਂ ਤੋਂ ਉਸ ਦੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਜਾਂ ਪੀੜਤ ਹੋਣ ਦੀ ਪੁਸ਼ਟੀ ਲਹੀਂ ਹੋਈ। ਉੱਧਰ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਚੀਨ ਤੋਂ ਆਉਣ ਵਾਲੇ ਲੋਕਾਂ ਉੱਤੇ 28 ਦਿਨਾਂ ਤੱਕ ਨਿਗਰਾਨੀ ਰੱਖੀ ਜਾਵੇਗੀ। ਅਜਿਹੇ ਸਾਰੇ ਲੋਕਾਂ ਨੂੰ ਫ਼ੋਨ ਕਰ ਕੇ ਨਿਯਮਤ ਜਾਂਚ ਲਈ ਸੱਦਿਆ ਜਾ ਰਿਹਾ ਹੈ।
ਮੋਹਾਲੀ ਦੇ ਹਵਾਈ ਉੱਤੇ ਵੀ ਸ਼ੱਕੀ ਮਰੀਜ਼ਾਂ ਲਈ ਵੱਖਰਾ ਕਮਰਾ ਤਿਆਰ ਕਰਨ ਲਈ ਕਿਹਾ ਗਿਆ ਹੈ; ਜਿੱਥੇ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇਗੀਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
