Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਲਈ ਆਈ ਮੌਸਮ ਦੀ ਵੱਡੀ ਚੇਤਾਵਨੀ ਹੋ ਜਾਵੋ ਸਾਵਧਾਨ – ਦੇਖੋ 48 ਘੰਟੇ ਚ ਕੀ ਕੀ ਹੋ ਸਕਦਾ

ਹੁਣੇ ਹੁਣੇ ਪੰਜਾਬ ਲਈ ਆਈ ਮੌਸਮ ਦੀ ਵੱਡੀ ਚੇਤਾਵਨੀ ਹੋ ਜਾਵੋ ਸਾਵਧਾਨ – ਦੇਖੋ 48 ਘੰਟੇ ਚ ਕੀ ਕੀ ਹੋ ਸਕਦਾ

ਦੇਖੋ 48 ਘੰਟੇ ਚ ਕੀ ਕੀ ਹੋ ਸਕਦਾ

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਲਈ ਆਉਣ ਵਾਲੇ 48 ਘੰਟੇ ਚਿੰਤਾ ਵਾਲੇ ਹਨ ਕਿਉਂਕਿ ਮੌਸਮ ਵਿਭਾਗ ਚੰਡੀਗੜ੍ਹ ਨੇ ਦੇਰ ਸ਼ਾਮ ਨੂੰ ਮੌਸਮ ਦੇ ਬਦਲਦੇ ਮਿਜਾਜ਼ ਸਬੰਧੀ ਬੁਲੇਟਿਨ ਜਾਰੀ ਕੀਤਾ ਹੈ, ਜਿਸ ‘ਚ ਇਹ ਦੱਸਿਆ ਗਿਆ ਹੈ ਕਿ ਪੱਛਮੀ ਚੱਕਰਵਾਤ ਸਰਗਰਮ ਹੋਣ ਨਾਲ ਪੰਜਾਬ ਅਤੇ ਹਰਿਆਣਾ ‘ਚ 25 ਅਪ੍ਰੈਲ ਤੋਂ ਲੈ ਕੇ 27 ਅਪ੍ਰੈਲ ਤੱਕ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਦੇ ਨਾਲ ਬਾਰਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ‘ਚ ਪੱਛੜਿਆ ਵਾਢੀ ਦਾ ਕੰਮ
ਇਕ ਪਾਸੇ ਕੋਰੋਨਾ ਦੀ ਮਾਰ ਅਤੇ ਦੂਜੇ ਪਾਸੇ ਕਣਕ ਦੀ ਵਾਢੀ ਦਾ ਕੰਮ ਮੌਸਮ ਦੇ ਬਦਲਦੇ ਮਿਜਾਜ਼ ਕਾਰਨ ਪਿੱਛੇ ਪੈ ਗਿਆ ਹੈ ਅਤੇ ਬਾਹਰਲੇ ਸੂਬਿਆਂ ‘ਚ ਗਈਆਂ ਕੰਬਾਈਨਾਂ ਦੇ ਵੀ ਪੰਜਾਬ ਆਉਣ ‘ਚ ਦੇਰੀ ਹੋਣ ਕਾਰਨ ਕਣਕ ਦੀ ਵਾਢੀ ਦਾ ਕੰਮ ਪੱਛੜ ਗਿਆ ਹੈ। ਪੰਜਾਬ ਦੇ ਮੌਸਮ ਨੂੰ ਦੇਖਦਿਆਂ ਕਿਸਾਨ ਹੁਣ ਵੀ ਨਿਰਾਸ਼ਾ ਦੇ ਆਲਮ ‘ਚ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਅਪ੍ਰੈਲ ਮਹੀਨਾ ਸ਼ੁਰੂ ਹੁੰਦੇ ਹੀ ਤਾਪਮਾਨ ਵੱਧ ਜਾਂਦਾ ਸੀ

ਪਰ ਇਸ ਵਾਰ ਅਪ੍ਰੈਲ ਮਹੀਨਾ ਅੱਧਾ ਬੀਤ ਜਾਣ ਦੇ ਬਾਵਜੂਦ ਵੀ ਮੌਸਮ ਨੇ ਕਰਵਟ ਬਦਲਣ ‘ਚ ਦੇਰੀ ਕਰ ਦਿੱਤੀ ਹੈ। ਰੋਜ਼ਾਨਾ ਆਸਮਾਨ ‘ਚ ਬੱਦਲ ਛਾਏ ਰਹਿੰਦੇ ਹਨ। ਇਕ-ਦੋ ਦਿਨਾਂ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ ਅਤੇ ਮੌਸਮ ਵਿਗੜਦਾ ਦੇਖ ਕੇ ਕਿਸਾਨਾਂ ਦੇ ਸਾਹ ਸੂਤੇ ਗਏ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!