Home / ਤਾਜਾ ਜਾਣਕਾਰੀ / ਹੁਣੇ ਹੁਣੇ ਮੋਦੀ ਦੇ ਯਾਰ ਇਸ ਵੱਡੇ ਲੀਡਰ ਦੀ ਹੋਈ ਮੌਤ ਛਾਇਆ ਸੋਗ

ਹੁਣੇ ਹੁਣੇ ਮੋਦੀ ਦੇ ਯਾਰ ਇਸ ਵੱਡੇ ਲੀਡਰ ਦੀ ਹੋਈ ਮੌਤ ਛਾਇਆ ਸੋਗ

ਇਸ ਵੱਡੇ ਲੀਡਰ ਦੀ ਹੋਈ ਮੌਤ

ਨਵੀਂ ਦਿੱਲੀ : ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਨਰਿੰਦਰ ਮੋਦੀ ਦੇ ਖਾਸ ਦੋਸਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜਸਥਾਨ ਦੇ ਸਾਬਕਾ ਸੂਬਾ ਪ੍ਰਧਾਨ ਭੰਵਰ ਲਾਲ ਸ਼ਰਮਾ ਦਾ ਸ਼ੁੱਕਰਵਾਰ ਨੂੰ 95 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਪਾਰਟੀ ਦੇ ਸੀਨੀਅਰ ਨੇਤਾ ਦੇ ਦੇਹਾਂਤ ‘ਤੇ ਪੀਐੱਮ ਮੋਦੀ ਨੇ ਟਵੀਟ ਕਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਵੀ ਸ਼ਰਮਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਕਰ ਲਿਖਿਆ,’ਮੈਂ ਸ਼੍ਰੀ ਭੰਵਰ ਲਾਲ ਸ਼ਰਮਾ ਦੇ ਦੇਹਾਂਤ ‘ਤੇ ਬਹੁਤ ਦੁਖੀ ਹਾਂ। ਰਾਜਸਥਾਨ ਵਿਚ ਪਾਰਟੀ ਨੂੰ ਮਜਬੂਤ ਕਰਨ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਸੀ। ਉਨ੍ਹਾਂ ਦਾ ਸੁਭਾਅ ਸਰਲ ਅਤੇ ਨਿਰਸਵਾਰਥ ਸੀ। ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਨੂੰ ਸੰਵੇਦਨਾ। ਓਮ ਸ਼ਾਂਤੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਟਵੀਟ ਵਿੱਚ ਲਿਖਿਆ, “ਪਾਰਟੀ ਦੇ ਸੀਨੀਅਰ ਨੇਤਾ ਅਤੇ ਭਾਜਪਾ ਰਾਜਸਥਾਨ ਦੇ ਸਾਬਕਾ ਪ੍ਰਧਾਨ ਸ੍ਰੀ ਭੰਵਰ ਲਾਲ ਸ਼ਰਮਾ ਦੇ ਦੇਹਾਂਤ ਦਾ ਸੁਣਕੇ ਬਹੁਤ ਦੁੱਖ ਹੋਇਆ। ਜਨਸੰਘ ਤੋਂ ਲੈ ਕੇ ਭਾਜਪਾ ਤੱਕ ਸੰਗਠਨ ਅਤੇ ਲੋਕ ਸੇਵਾ ਲਈ ਉਨ੍ਹਾਂ ਦਾ ਸੰਘਰਸ਼ ਹਰ ਕਾਰਜਕਰਤਾ ਲਈ ਪ੍ਰੇਰਣਾਦਾਇਕ ਹੈ। ਮੈਂ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਾ ਹਾਂ। ਓਮ ਸ਼ਾਂਤੀ ਸ਼ਾਂਤੀ।”

ਭੰਵਰ ਲਾਲ ਸ਼ਰਮਾ ਦੇ ਦੇਹਾਂਤ ‘ਤੇ ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਵੀ ਡੂੰਘਾ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ‘ਚ ਕਿਹਾ, ‘ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਭੰਵਰ ਲਾਲ ਸ਼ਰਮਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁਖ ਹੋਇਆ ਹੈ। ਉਨ੍ਹਾਂ ਨੇ ਆਪਣੇ ਲੰਮੇ ਰਾਜਨੀਤਿਕ ਸਫਰ ਵਿਚ ਹਮੇਸ਼ਾਂ ਗਰੀਬਾਂ ਅਤੇ ਕਮਜ਼ੋਰ ਲੋਕਾਂ ਲਈ ਅਵਾਜ਼ ਉਠਾਈ। ਇਸ ਟਵੀਟ ਨਾਲ ਵਸੁੰਧਰਾ ਰਾਜੇ ਨੇ ਇੱਕ ਤਸਵੀਰ ਵੀ ਸਾਂਝਾ ਕੀਤੀ ਹੈ।

error: Content is protected !!