Home / ਤਾਜਾ ਜਾਣਕਾਰੀ / CM ਚੰਨੀ ਨੇ ਅਚਾਨਕ ਕਰਤਾ ਹੁਣ ਇਹ ਵੱਡਾ ਹੁਕਮ ਅਗਲੇ 15 ਦਿਨਾਂ ਚ ਹੋ ਜਾਵੇਗਾ ਲਾਗੂ – ਤਾਜਾ ਵੱਡੀ ਖਬਰ

CM ਚੰਨੀ ਨੇ ਅਚਾਨਕ ਕਰਤਾ ਹੁਣ ਇਹ ਵੱਡਾ ਹੁਕਮ ਅਗਲੇ 15 ਦਿਨਾਂ ਚ ਹੋ ਜਾਵੇਗਾ ਲਾਗੂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿਵੇਂ ਜਿਵੇਂ 2022 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਨ੍ਹਾਂ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਦਾ ਰੰਗ ਹੋਰ ਜ਼ਿਆਦਾ ਉੱਭਰ ਕੇ ਸਾਹਮਣੇ ਆ ਰਿਹਾ ਹੈ । ਚਾਰੇ ਪਾਸੇ ਸਿਆਸਤ ਦਾ ਰੰਗ ਵੇਖਣ ਨੂੰ ਮਿਲ ਰਿਹਾ ਹੈ । ਗੱਲ ਕੀਤੀ ਜਾਵੇ ਜੇਕਰ ਚਰਨਜੀਤ ਸਿੰਘ ਚੰਨੀ ਦੀ , ਤਾਂ ਉਨ੍ਹਾਂ ਦੇ ਵੱਲੋਂ ਹੁਣ ਤੱਕ ਪੰਜਾਬ ਦੇ ਲੋਕਾਂ ਲਈ ਕਈ ਵੱਡੇ ਵੱਡੇ ਐਲਾਨ ਕਰ ਦਿੱਤੇ ਗਏ ਹਨ । ਜਿਸ ਦੇ ਚੱਲਦੇ ਹੁਣ ਪੰਜਾਬੀਆਂ ਨੂੰ ਕੁਝ ਰਾਹਤ ਮਿਲਦੀ ਹੋਈ ਨਜ਼ਰ ਆ ਰਹੀ । ਇਸ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੰਜਾਬ ਵਿੱਚ ਪ੍ਰਾਈਵੇਟ ਬੈਂਕਾਂ ਨੂੰ ਲੈ ਕੇ ਇਕ ਆਦੇਸ਼ ਦੇ ਦਿੱਤਾ ਹੈ ,ਜਿਸ ਦੇ ਚਲਦੇ ਹੁਣ ਬੈਂਕਾਂ ਨੂੰ ਇਕ ਵੱਡਾ ਝਟਕਾ ਲੱਗਣ ਵਾਲਾ ਹੈ ।

ਦਰਅਸਲ ਹੁਣ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਅਰਧ ਸਰਕਾਰੀ ਤੇ ਸਰਕਾਰੀ ਲੈਣ ਦੇਣ ਹੁਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ ਕਰ ਦਿੱਤਾ ਹੈ । ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਵਲੋਂ ਇਸ ਐਲਾਨ ਦੇ ਬਾਅਦ ਹੁਣ ਪ੍ਰਾਈਵੇਟ ਬੈਂਕਾਂ ਨੂੰ ਇੱਕ ਵੱਡਾ ਝਟਕਾ ਲੱਗਣ ਵਾਲਾ ਹੈ ਕਿਉਂਕਿ ਹੁਣ ਸਰਕਾਰੀ ਤੇ ਅਰਧ ਸਰਕਾਰੀ ਬੈਂਕਾਂ ਦੇ ਵਿੱਚ ਪੈਸਿਆਂ ਦਾ ਲੈਣ ਦੇਣ ਹੁਣ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ । ਇਹ ਐਲਾਨ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਖਰੜ ਲਾਂਡਰਾ ਰੋਡ ਸਥਿਤ ਪੈਲੇਸ ਵਿੱਚ ਸਹਿਕਾਰਤਾ ਦਿਵਸ ਸਮਾਗਮ ਦੌਰਾਨ ਕੀਤਾ ਗਿਆ ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕਰਦਿਆਂ ਕਿਹਾ ਕਿ ਜਲਦੀ ਹੀ ਕੈਬਨਿਟ ਚ ਪ੍ਰਸਤਾਵ ਲਿਆ ਕੇ ਇਸ ਨੂੰ ਮਨਜ਼ੂਰੀ ਵੀ ਦੇ ਦਿੱਤੀ ਜਾਵੇਗੀ ਤੇ ਇਸ ਨੂੰ ਅਗਲੇ ਆਉਣ ਵਾਲੇ ਪੰਦਰਾਂ ਦਿਨਾਂ ਦੇ ਵਿੱਚ ਪੰਜਾਬ ਚ ਲਾਗੂ ਕਰ ਦਿੱਤਾ ਜਾਵੇਗਾ । ਫਿਲਹਾਲ ਪੰਜਾਬ ਵਿੱਚ ਜ਼ਿਆਦਾਤਰ ਸਰਕਾਰੀ ਲੈਣ ਦੇਣ ਪ੍ਰਾਈਵੇਟ ਬੈਂਕਾਂ ਦੇ ਰਾਹੀਂ ਹੁੰਦੇ ਆ ਰਹੇ ਸਨ ਤੇ ਹੁਣ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਹ ਜੋ ਐਲਾਨ ਕੀਤਾ ਗਿਆ ਹੈ

ਉਸ ਦੇ ਚਲਦੇ ਹੁਣ ਪ੍ਰਾਈਵੇਟ ਬੈਂਕਾਂ ਨੂੰ ਇੱਕ ਵੱਡਾ ਝਟਕਾ ਲੱਗੇਗਾ ਸੀਐਮ ਚੰਨੀ ਨੇ ਇਸ ਐਲਾਨ ਨੂੰ ਕਰਦੇ ਹੋਏ ਕਿਹਾ ਗਿਆ ਕਿ ਇਹ ਕਦਮ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਦੇ ਲਈ ਚੁੱਕਿਆ ਹੈ । ਉੱਥੇ ਹੀ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਸਹਿਕਾਰਤਾ ਵਿਭਾਗ ਨੂੰ ਦੇਖਦਿਆਂ ਇਸ ਦੀ ਸ਼ਲਾਘਾ ਵੀ ਕੀਤੀ ਹੈ । ਤੇ ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਦੇ ਨਾਲ ਸਹਿਕਾਰੀ ਬੈਂਕਾਂ ਦਾ ਮੁੜ ਤੋਂ ਵਿਕਾਸ ਹੋਵੇਗਾ ।

error: Content is protected !!